25 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ - Khabar hulchul

Breaking

Home Top Ad

Responsive Ads Here

Post Top Ad

Responsive Ads Here

Sunday, January 8, 2023

25 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ

 

ਜ਼ਿਲ੍ਹਾ ਪੁਲੀਸ ਮੁਖੀ ਕੰਵਰਦੀਪ ਕੌਰ ਦੇ ਹੁਕਮਾਂ ’ਤੇ ਨਸ਼ਾ ਵੇਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮਮਦੋਟ ਦੀ ਪੁਲੀਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।  ਨੌਜਵਾਨ ਖ਼ਿਲਾਫ਼ ਥਾਣਾ ਮਮਦੋਟ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।


 ਜਾਂਚ ਅਧਿਕਾਰੀ ਇੰਸਪੈਕਟਰ ਲੇਖ ਰਾਜ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਸਵਾਈ ਰੋਡ 'ਤੇ ਸਥਿਤ ਟਰੱਕ ਯੂਨੀਅਨ ਨੇੜੇ ਮੌਜੂਦ ਸਨ ਤਾਂ ਉਨ੍ਹਾਂ ਨੇ ਇਕ ਨੌਜਵਾਨ ਨੂੰ ਪੈਦਲ ਆਉਂਦਾ ਦੇਖਿਆ।  ਪੁਲੀਸ ਪਾਰਟੀ ਨੂੰ ਦੇਖ ਕੇ ਉਕਤ ਨੌਜਵਾਨ ਪਿੱਛੇ ਮੁੜਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ।  ਜਦੋਂ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ।  ਪੁੱਛਗਿੱਛ ਦੌਰਾਨ ਨੌਜਵਾਨ ਦੀ ਪਛਾਣ ਸੋਨੂੰ ਉਰਫ ਬੱਚਾ ਪੁੱਤਰ ਫੱਜਾ ਸਿੰਘ ਵਾਸੀ ਨੇੜੇ ਗੁਰਦੁਆਰਾ ਨਾਨਕ ਨਿਵਾਸ ਮਮਦੋਟ ਵਜੋਂ ਹੋਈ ਹੈ।  ਉਸ ਨੇ ਦੱਸਿਆ ਕਿ ਨੌਜਵਾਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।


 

No comments:

Post a Comment

Post Bottom Ad

Responsive Ads Here

Pages