ਮਮਦੋਟ, 26 ਫਰਵਰੀ ( ਬਿਊਰੋ ) - ਥਾਣਾ ਮਮਦੋਟ ਅਧੀਨ ਆਉਂਦੇ ਇਲਾਕੇ ਵਿਚ ਛੋਟੀਆਂ ਮੋਟੀਆਂ ਘਟਨਾਵਾਂ ਨੂੰ ਇੰਜਾਮ ਦੇਣ ਵਾਲੇ ਗਲਤ ਅਨਸਰਾਂ ਨਾਲ ਸਖਤੀ ਨਾਲ ਪੇਸ਼ ਆਇਆ ਜਾਵੇਗਾ, ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਮਮਦੋਟ ਦੇ ਨਵ ਨਿਯੁਕਤ ਐਸ.ਐਚ.ਓ ਇੰਸਪੈਕਟਰ ਜੱਜਪਾਲ ਸਿੰਘ ਨੇ ਮਮਦੋਟ ਵਿਖੇ ਚੋਣਵੇਂ ਪੱਤਰਕਾਰਾਂ ਦੀ ਪਲੇਠੀ ਮੀਟਿੰਗ ਦੌਰਾਨ ਕੀਤਾ । ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਪੁਲਿਸ ਥਾਣਾ ਮਮਦੋਟ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਦਾ ਮਾਣ ਸਤਿਕਾਰ ਕੀਤਾ ਜਾਵੇਗਾ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਅਤੇ ਸੱਚੀ ਜਾਣਕਾਰੀ ਪੁਲਿਸ ਨੂੰ ਦੇਣ ਤਾਂ ਜੋ ਹਰੇਕ ਵਿਅਕਤੀ ਨੂੰ ਇਨਸਾਫ ਮਿਲ ਸਕੇ । ਟਰੈਫਿਕ ਸਮੱਸਿਆਂ ਸਬੰਧੀ ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾ ਦਾ ਸਮਾਨ ਸੜਕ ਅੱਗੇ ਨਾ ਲਗਾਉਣ ਤਾਂ ਜੋ ਸੜਕ ਤੇ ਆਉਣ ਜਾਣ ਸਮੇ ਟਰੈਫਿਕ ਦੀ ਸਮੱਸਿਆ ਤੋ ਬਚਿਆ ਜਾ ਸਕੇ । ਉਨ੍ਹਾਂ ਕਿਹਾ ਕਿ ਪੁਲਿਸ ਹਮੇਸ਼ਾ ਤੁਹਾਡੀ ਆਮ ਜਨਤਾ ਦੀ ਸੇਵਾ ਵਿਚ ਹਾਜਰ ਹੈ , ਜੇਕਰ ਫਿਰ ਵੀ ਥਾਣੇ ਵਿਚ ਕੰਮ ਕਰਵਾਉਣ ਸਮੇ ਕੋਈ ਮੁਸ਼ਕਲ ਪੇਸ਼ ਆਉਦੀ ਹੈ ਤਾਂ ਉਹ ਸਿੱਧੇ ਉਨ੍ਹਾਂ ਨਾਲ ਰਾਬਤਾ ਕਾਇਮ ਕਰ ਸਕਦੇ ਹਨ ।
ਸ਼ਰਾਤਰੀ ਅਨਸਰਾਂ ਨੂੰ ਬਖਸ਼ਿਆਂ ਨਹੀ ਜਾਵੇਗਾ - ਥਾਣਾ ਮੁਖੀ ਜੱਜਪਾਲ ਸਿੰਘ
February 26, 2023
0